ਬਸੰਤੁ ਮਹਲਾ ੩ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥ ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥ ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥ ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥ ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥

Leave a Reply

Powered By Indic IME