ਬਸੰਤੁ ਮਹਲਾ ੩ ॥ ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਤਿਉ ਰਾਖੈ ਸੋਇ ॥੧॥ ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥ ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥

Leave a Reply

Powered By Indic IME