ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥ ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮ੍ਹ੍ਹਾਲਹਿ ਸਾਚਿ ਸਮਾਹਿ ॥੧॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥ ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥ ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦੀ ਸਦ ਸਮ੍ਹ੍ਹਾਲ ॥ ਦਰਿ ਸਾਚੈ ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥੪॥੩॥
Scroll