ਬਸੰਤੁ ਮਹਲਾ ੩ ॥ ਅੰਤਰਿ ਪੂਜਾ ਮਨ ਤੇ ਹੋਇ ॥ ਏਕੋ ਵੇਖੈ ਅਉਰੁ ਨ ਕੋਇ ॥ ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥ ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥ ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥ ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥ ਗੁਰ ਪੂਛਹੁ ਤੁਮ੍ਹ੍ਹ ਕਰਹੁ ਬੀਚਾਰੁ ॥ ਤਾਂ ਪ੍ਰਭ ਸਾਚੇ ਲਗੈ ਪਿਆਰੁ ॥ ਆਪੁ ਛੋਡਿ ਹੋਹਿ ਦਾਸਤ ਭਾਇ ॥ ਤਉ ਜਗਜੀਵਨੁ ਵਸੈ ਮਨਿ ਆਇ ॥੨॥ ਭਗਤਿ ਕਰੇ ਸਦ ਵੇਖੈ ਹਜੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ਇਸੁ ਭਗਤੀ ਕਾ ਕੋਈ ਜਾਣੈ ਭੇਉ ॥ ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥ ਆਪੇ ਸਤਿਗੁਰੁ ਮੇਲਿ ਮਿਲਾਏ ॥ ਜਗਜੀਵਨ ਸਿਉ ਆਪਿ ਚਿਤੁ ਲਾਏ ॥ ਮਨੁ ਤਨੁ ਹਰਿਆ ਸਹਜਿ ਸੁਭਾਏ ॥ ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥

Leave a Reply

Powered By Indic IME