ਬਸੰਤੁ ਮਹਲਾ ੩ ॥ ਭਗਤਿ ਵਛਲੁ ਹਰਿ ਵਸੈ ਮਨਿ ਆਇ ॥ ਗੁਰ ਕਿਰਪਾ ਤੇ ਸਹਜ ਸੁਭਾਇ ॥ ਭਗਤਿ ਕਰੇ ਵਿਚਹੁ ਆਪੁ ਖੋਇ ॥ ਤਦ ਹੀ ਸਾਚਿ ਮਿਲਾਵਾ ਹੋਇ ॥੧॥ ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥ ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ ॥ ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥ ਗੁਰ ਸਬਦੀ ਵਿਚਹੁ ਹਉਮੈ ਖੋਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥ ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥ ਸਾਚਿ ਰਤੇ ਤਿਨ ਸਦ ਬਸੰਤ ॥ ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥ ਬਿਨੁ ਨਾਵੈ ਸੂਕਾ ਸੰਸਾਰੁ ॥ ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥ ਸੋਈ ਕਰੇ ਜਿ ਹਰਿ ਜੀਉ ਭਾਵੈ ॥ ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥ ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥ ਨਾਨਕ ਨਾਮੁ ਵਸੈ ਮਨਿ ਆਇ ॥੪॥੫॥

Leave a Reply

Powered By Indic IME