ਬਸੰਤੁ ਮਹਲਾ ੩ ॥ ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓ‍ੁ ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ ਪਿਆਰਿ ॥੧॥ ਏ ਮਨ ਹਰਿਆ ਸਹਜ ਸੁਭਾਇ ॥ ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥ ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥ ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥ ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ ਸਬਦੁ ਕਮਾਇ ॥੪॥੬॥

Leave a Reply

Powered By Indic IME