ਬਸੰਤੁ ਮਹਲਾ ੩ ॥ ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥ ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥੧॥ ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥ ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥੨॥ ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥ ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥੪॥੭॥
Scroll