ਬਸੰਤੁ ਮਹਲਾ ੩ ॥ ਭਗਤਿ ਕਰਹਿ ਜਨ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ ਬੁਝਾਇ ॥੧॥ ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥ ਏਕੋ ਸੇਵਹੁ ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥ ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥ ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥
Scroll