ਬਸੰਤੁ ਮਹਲਾ ੩ ॥ ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥੧॥ ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥ ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥ ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥੨॥ ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥ ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ ॥੪॥੯॥
Scroll