ਬਸੰਤੁ ਮਹਲਾ ੩ ॥ ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥ ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥ ਹੁਕਮੁ ਮੰਨੇ ਸੋ ਜਨੁ ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥ ਸਾਚਿ ਰਤੇ ਜਿਨ੍ਹ੍ਹਾ ਧੁਰਿ ਲਿਖਿ ਪਾਇਆ ॥ ਹਰਿ ਕਾ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥ ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜ੍ਹ੍ਹਾਏ ॥ ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥
Scroll