ਮਾਝ ਮਹਲਾ ੪ ॥ ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥ ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥ ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥ ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥
Scroll