ਬਸੰਤੁ ਮਹਲਾ ੩ ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥ ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥ ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥੨॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥ ਆਪਿ ਕਰੇ ਕਿਛੁ ਕਰਣੁ ਨ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥
Scroll