ਬਸੰਤੁ ਮਹਲਾ ੩ ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥ ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥ ਕਲਿ ਮਹਿ ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ ਜਲਿ ਜਾਈ ॥੩॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥

Leave a Reply

Powered By Indic IME