ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥ ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥ ਗੁਰਿ ਕਿਰਪਾ ਕੀਨ੍ਹ੍ਹੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥ ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥
Scroll