ਬਸੰਤੁ ਮਹਲਾ ੩ ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥ ਤੁਮ੍ਹ੍ਹ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥ ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥ ਏਕੋ ਏਕੁ ਸਭੁ ਆਖਿ ਵਖਾਣੈ ॥ ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥
Scroll