ਬਸੰਤੁ ਮਹਲਾ ੩ ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥ ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥ ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥

Leave a Reply

Powered By Indic IME