ਬਸੰਤੁ ਮਹਲਾ ੩ ॥ ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥ ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥ ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥ ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥ ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥

Leave a Reply

Powered By Indic IME