ਮਾਝ ਮਹਲਾ ੪ ॥ ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥ ਆਉ ਸਖੀ ਹਰਿ ਮੇਲੁ ਕਰੇਹਾ ॥ ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥ ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥ ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥ ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥ ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥ ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥ ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥ ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥

Leave a Reply

Powered By Indic IME