ਬਸੰਤੁ ਹਿੰਡੋਲ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥ ਮਾਧੋ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥ ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥ ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥
Scroll