ਬਸੰਤੁ ਮਹਲਾ ੪ ਹਿੰਡੋਲ ॥ ਤੁਮ੍ਹ੍ਹ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥ ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥ ਤੁਮ੍ਹ੍ਹਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥ ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥ ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥ ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨ੍ਹ੍ਹ ਹਰਿ ਧਾਰਿਓ ਹਰਿ ਉਰਛੇ ॥੩॥ ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥ ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥

Leave a Reply

Powered By Indic IME