ਬਸੰਤੁ ਹਿੰਡੋਲ ਮਹਲਾ ੪ ॥ ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥ ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥ ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥ ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥ ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ੍ਹ੍ਹ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥

Leave a Reply

Powered By Indic IME