ਬਸੰਤੁ ਹਿੰਡੋਲ ਮਹਲਾ ੪ ॥ ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥ ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥ ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ੍ਹ੍ਹ ਦੀਨ ਦਇਆਲ ਦੁਖ ਭੰਞੁ ॥੨॥ ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥ ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥ ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥

Leave a Reply

Powered By Indic IME