ਬਸੰਤੁ ਮਹਲਾ ੫ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥ ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥

Leave a Reply

Powered By Indic IME