ਬਸੰਤੁ ਮਹਲਾ ੫ ॥ ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਆਰੀ ਜੂਏ ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥ ਅਪਨੈ ਰੰਗਿ ਸਭੁ ਕੋ ਰਚੈ ॥ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥ ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥ ਸਿੰਘ ਰੁਚੈ ਸਦ ਭੋਜਨੁ ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥ ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥ ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥
Scroll