ਬਸੰਤੁ ਮਹਲਾ ੫ ॥ ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥ ਗ੍ਰਿਹਿ ਤਾ ਕੇ ਬਸੰਤੁ ਗਨੀ ॥ ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥ ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥ ਗਿਆਨੁ ਕਮਾਈਐ ਪੂਛਿ ਜਨਾਂ ॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥ ਸੇ ਨਿਰਭਉ ਜਿਨ੍ਹ੍ਹ ਭਉ ਪਇਆ ॥ ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥੩॥ ਏਕਾ ਖੋਜੈ ਏਕ ਪ੍ਰੀਤਿ ॥ ਦਰਸਨ ਪਰਸਨ ਹੀਤ ਚੀਤਿ ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥

Leave a Reply

Powered By Indic IME