ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥ ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥ ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥੩॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥

Leave a Reply

Powered By Indic IME