ਬਸੰਤੁ ਮਹਲਾ ੫ ॥ ਰਾਮ ਰੰਗਿ ਸਭ ਗਏ ਪਾਪ ॥ ਰਾਮ ਜਪਤ ਕਛੁ ਨਹੀ ਸੰਤਾਪ ॥ ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥ ਹਰਿ ਸਿਮਰਤ ਕਛੁ ਨਾਹਿ ਫੇਰ ॥੧॥ ਬਸੰਤੁ ਹਮਾਰੈ ਰਾਮ ਰੰਗੁ ॥ ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥ ਸੰਤ ਜਨੀ ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥ ਹਰਿ ਭਗਤਿਹੀਨ ਉਦਿਆਨ ਥਾਨੁ ॥ ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥ ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥ ਨਿਕਟਿ ਪੇਖੁ ਪ੍ਰਭੁ ਕਰਣਹਾਰ ॥ ਈਤ ਊਤ ਪ੍ਰਭ ਕਾਰਜ ਸਾਰ ॥੩॥ ਚਰਨ ਕਮਲ ਸਿਉ ਲਗੋ ਧਿਆਨੁ ॥ ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥ ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥

Leave a Reply

Powered By Indic IME