ਬਸੰਤੁ ਮਹਲਾ ੫ ॥ ਸਚੁ ਪਰਮੇਸਰੁ ਨਿਤ ਨਵਾ ॥ ਗੁਰ ਕਿਰਪਾ ਤੇ ਨਿਤ ਚਵਾ ॥ ਪ੍ਰਭ ਰਖਵਾਲੇ ਮਾਈ ਬਾਪ ॥ ਜਾ ਕੈ ਸਿਮਰਣਿ ਨਹੀ ਸੰਤਾਪ ॥੧॥ ਖਸਮੁ ਧਿਆਈ ਇਕ ਮਨਿ ਇਕ ਭਾਇ ॥ ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥ ਅਪਣੇ ਜਨ ਪ੍ਰਭਿ ਆਪਿ ਰਖੇ ॥ ਦੁਸਟ ਦੂਤ ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥ ਕਿਰਤੁ ਓਨ੍ਹ੍ਹਾ ਕਾ ਮਿਟਸਿ ਨਾਹਿ ॥ ਓਇ ਅਪਣਾ ਬੀਜਿਆ ਆਪਿ ਖਾਹਿ ॥ ਜਨ ਕਾ ਰਖਵਾਲਾ ਆਪਿ ਸੋਇ ॥ ਜਨ ਕਉ ਪਹੁਚਿ ਨ ਸਕਸਿ ਕੋਇ ॥੩॥ ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥ ਅਖੰਡ ਪੂਰਨ ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ ਨਿਤ ਰਸਨ ਗਾਇ ॥ ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥
Scroll