ਬਸੰਤੁ ਮਹਲਾ ੫ ॥ ਗੁਰ ਚਰਣ ਸਰੇਵਤ ਦੁਖੁ ਗਇਆ ॥ ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥ ਸਰਬ ਮਨੋਰਥ ਪੂਰਨ ਕਾਮ ॥ ਜਪਿ ਜੀਵੈ ਨਾਨਕੁ ਰਾਮ ਨਾਮ ॥੧॥ ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥ ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥ ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥ ਭੈ ਬਿਨਸੇ ਨਿਰਭੈ ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥ ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥ ਹਰਿ ਜਪਿ ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥੩॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥ ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥

Leave a Reply

Powered By Indic IME