ਮਾਝ ਮਹਲਾ ੪ ॥ ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥ ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥ ਆਵਹੁ ਸੰਤ ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥ ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥ ਵਡਭਾਗੀ ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥ ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਮਲੁ ਹਉਮੈ ਬਿਖਿਆ ਸਭ ਨਿਵਾਰੀ ॥ ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥

Leave a Reply

Powered By Indic IME