ਬਸੰਤੁ ਮਹਲਾ ੫ ॥ ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥੧॥ ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥ ਜੋ ਜਨੁ ਤੇਰਾ ਜਪੇ ਨਾਉ ॥ ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥
Scroll