ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨ੍ਹ੍ਹੇ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ ਕੀ ਸਰਣੀ ਪਰੇ ॥੩॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥
Scroll