ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ ॥ ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥ ਇਨ੍ਹ੍ਹ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮ੍ਹ੍ਹ ਚਉਪੜਿ ਸਾਜਹੁ ਸਤੁ ਕਰਹੁ ਤੁਮ੍ਹ੍ਹ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥

Leave a Reply

Powered By Indic IME