ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥

Leave a Reply

Powered By Indic IME