ਬਸੰਤੁ ਮਹਲਾ ੯ ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥

Leave a Reply

Powered By Indic IME