ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥ ਜਗੁ ਕਊਆ ਨਾਮੁ ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ ਤੂਟੀ ਝੂਠ ਪਰੀਤਿ ॥੧॥ ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥ ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥ ਘਰੁ ਬਾਲੂ ਕਾ ਘੂਮਨ ਘੇਰਿ ॥ ਬਰਖਸਿ ਬਾਣੀ ਬੁਦਬੁਦਾ ਹੇਰਿ ॥ ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥ ਸਰਬ ਜੋਤਿ ਨਾਮੈ ਕੀ ਚੇਰਿ ॥੨॥ ਸਰਬ ਉਪਾਇ ਗੁਰੂ ਸਿਰਿ ਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੋ ਚਾਹਉ ਤੁਝ ਓਰੁ ॥ ਨਾਮੁ ਦੁਰਾਇ ਚਲੈ ਸੋ ਚੋਰੁ ॥੩॥ ਪਤਿ ਖੋਈ ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥ ਜੋ ਕਿਛੁ ਕੀਨ੍ਹ੍ਹਸਿ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥੪॥ ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗ ॥ ਖੀਲੈ ਬਿਗਸੈ ਤੇਤੋ ਸੋਗ ॥ ਪ੍ਰਭ ਸਰਣਾਗਤਿ ਕੀਨ੍ਹ੍ਹਸਿ ਹੋਗ ॥੫॥ ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ ॥੬॥ ਗਾਛਹੁ ਪੁਤ੍ਰੀ ਰਾਜ ਕੁਆਰਿ ॥ ਨਾਮੁ ਭਣਹੁ ਸਚੁ ਦੋਤੁ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ ਗੁਰ ਸਬਦੀ ਬਿਖੁ ਤਿਆਸ ਨਿਵਾਰਿ ॥੭॥ ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥

Leave a Reply

Powered By Indic IME