ਬਸੰਤੁ ਮਹਲਾ ੧ ॥ ਮਨੁ ਭੂਲਉ ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਨਉ ਬਿਖਮ ਮਾਇ ॥ ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥ ਮਨੁ ਭੂਲਉ ਸਮਝਸਿ ਸਾਚ ਨਾਇ ॥ ਗੁਰ ਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥ ਮਨੁ ਭੂਲਉ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ ਕਾਮਹਾਰ ॥ ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥ ਮਨੁ ਮੁਗਧੌ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥ ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥੩॥ ਮਨੁ ਚਲੈ ਨ ਜਾਈ ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣ ਦੇਖੈ ਜਾਣੈ ਆਪਿ ॥੪॥ ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗਣ ਛੋਡਉ ਗੁਣ ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥੫॥ ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ ਹਉਮੈ ਕਢੈ ਧੋਇ ॥ ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥ ਮਨੁ ਹਰਿ ਕੈ ਭਾਣੈ ਆਵੈ ਜਾਇ ॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ ਤਿਸੁ ਰਜਾਇ ॥੭॥ ਤੂ ਅਭੁਲੁ ਨ ਭੂਲੌ ਕਦੇ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟਉ ਠਾਕੁਰੁ ਸਬਦ ਮਾਹਿ ॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥
Scroll