ਬਸੰਤੁ ਮਹਲਾ ੧ ॥ ਚੰਚਲੁ ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥ ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥ ਅਉਖਧ ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥ ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥ ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥ ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ ਰੋਗੀ ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥ ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥੫॥ ਹਰਖ ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ ਲਿਵ ਲਾਗਾ ॥ ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥ ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥ ਅਪਣੋ ਕਰਿ ਰਾਖਹੁ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥ ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥
Scroll