ਬਸੰਤੁ ਮਹਲਾ ੧ ਇਕ ਤੁਕੀਆ ॥ ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ ਨਾਹਿ ॥੧॥ ਮੂੜ੍ਹ੍ਹੇ ਕਾਹੇ ਬਿਸਾਰਿਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥ ਗੁਰ ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਉ ਤਹ ਸਾਰਿਗਪਾਣਿ ॥੨॥ ਕਿਆ ਹਉ ਆਖਾ ਜਾਂ ਕਛੂ ਨਾਹਿ ॥ ਜਾਤਿ ਪਤਿ ਸਭ ਤੇਰੈ ਨਾਇ ॥੩॥ ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰੋ ਕਛੂ ਨਾਹਿ ॥੪॥ ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਂਇ ॥੫॥ ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥ ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥ ਅੰਤ ਕਾਲਿ ਮੂੜੇ ਚੋਟ ਖਾਹਿ ॥੭॥ ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥੮॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥
Scroll