ਬਸੰਤੁ ਮਹਲਾ ੧ ॥ ਦੁਬਿਧਾ ਦੁਰਮਤਿ ਅਧੁਲੀ ਕਾਰ ॥ ਮਨਮੁਖਿ ਭਰਮੈ ਮਝਿ ਗੁਬਾਰ ॥੧॥ ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥ ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥ ਪਸੂ ਭਏ ਅਭਿਮਾਨੁ ਨ ਜਾਈ ॥੨॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥ ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥੫॥ ਜਿਨ ਕੈ ਹਿਰਦੈ ਏਕੋ ਭਾਇਆ ॥ ਆਪੇ ਮੇਲੇ ਭਰਮੁ ਚੁਕਾਇਆ ॥੬॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥੭॥ ਨਾਨਕ ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥
Scroll