ਬਸੰਤੁ ਮਹਲਾ ੧ ॥ ਆਪੇ ਭਵਰਾ ਫੂਲ ਬੇਲਿ ॥ ਆਪੇ ਸੰਗਤਿ ਮੀਤ ਮੇਲਿ ॥੧॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥ ਆਪੇ ਕਵਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥੨॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮ੍ਹ੍ਹੁ ਸਰੀਰੁ ॥੩॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰਿ ਬੀਚਾਰੁ ॥੪॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥ ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥ ਤੂ ਸਰੁ ਸਾਗਰੁ ਗੁਣ ਗਹੀਰੁ ॥ ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥ ਤੂ ਆਪੇ ਕਰਤਾ ਕਰਣ ਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥ ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥ ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥
Scroll