ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹ੍ਹਾਰੀ ॥੧॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹ੍ਹਾਰੀ ॥੪॥ ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥ ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥ ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮ੍ਹ੍ਹਾਰੀ ॥੭॥ ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮ੍ਹ੍ਹਾਲੀ ॥੮॥੧॥੮॥

Leave a Reply

Powered By Indic IME