ਬਸੰਤੁ ਮਹਲਾ ੫ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥ ਸੁਣਿ ਸਾਖੀ ਮਨ ਜਪਿ ਪਿਆਰ ॥ ਅਜਾਮਲੁ ਉਧਰਿਆ ਕਹਿ ਏਕ ਬਾਰ ॥ ਬਾਲਮੀਕੈ ਹੋਆ ਸਾਧਸੰਗੁ ॥ ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥ ਤੇਰਿਆ ਸੰਤਾ ਜਾਚਉ ਚਰਨ ਰੇਨ ॥ ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥ ਗਨਿਕਾ ਉਧਰੀ ਹਰਿ ਕਹੈ ਤੋਤ ॥ ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥ ਬਿਪ੍ਰ ਸੁਦਾਮੇ ਦਾਲਦੁ ਭੰਜ ॥ ਰੇ ਮਨ ਤੂ ਭੀ ਭਜੁ ਗੋਬਿੰਦ ॥੨॥ ਬਧਿਕੁ ਉਧਾਰਿਓ ਖਮਿ ਪ੍ਰਹਾਰ ॥ ਕੁਬਿਜਾ ਉਧਰੀ ਅੰਗੁਸਟ ਧਾਰ ॥ ਬਿਦਰੁ ਉਧਾਰਿਓ ਦਾਸਤ ਭਾਇ ॥ ਰੇ ਮਨ ਤੂ ਭੀ ਹਰਿ ਧਿਆਇ ॥੩॥ ਪ੍ਰਹਲਾਦ ਰਖੀ ਹਰਿ ਪੈਜ ਆਪ ॥ ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥ ਜਿਨਿ ਜਿਨਿ ਸੇਵਿਆ ਅੰਤ ਬਾਰ ॥ ਰੇ ਮਨ ਸੇਵਿ ਤੂ ਪਰਹਿ ਪਾਰ ॥੪॥ਧੰਨੈ ਸੇਵਿਆ ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹਿ ਦਾਸੁ ॥੫॥ ਜੈਦੇਵ ਤਿਆਗਿਓ ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥ ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥ ਸੇ ਤੈਂ ਲੀਨੇ ਭਗਤ ਰਾਖਿ ॥ ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥ ਕਬੀਰਿ ਧਿਆਇਓ ਏਕ ਰੰਗ ॥ ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥

Leave a Reply

Powered By Indic IME