ਬਸੰਤੁ ਮਹਲਾ ੫ ॥ ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ ਖੰਡ ਖੰਡ ॥ ਬਿਨੁ ਬੂਝੇ ਜਮੁ ਦੇਤ ਡੰਡ ॥੧॥ ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਪ੍ਰੀਤਿ ॥੧॥ ਰਹਾਉ ॥ ਸੰਤੋਖੁ ਨ ਆਵਤ ਕਹੂੰ ਕਾਜ ॥ ਧੂੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥ ਬਿਖੁ ਕਾ ਮਾਤਾ ਆਵੈ ਜਾਇ ॥੨॥ ਹਉ ਹਉ ਕਰਤ ਬਧੇ ਬਿਕਾਰ ॥ ਮੋਹ ਲੋਭ ਡੂਬੌ ਸੰਸਾਰ ॥ ਕਾਮਿ ਕ੍ਰੋਧਿ ਮਨੁ ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥੩॥ ਕਬ ਹੀ ਰਾਜਾ ਕਬ ਮੰਗਨਹਾਰੁ ॥ ਦੂਖ ਸੂਖ ਬਾਧੌ ਸੰਸਾਰ ॥ ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥੪॥ਈਠ ਮੀਤ ਕੋਊ ਸਖਾ ਨਾਹਿ ॥ ਆਪਿ ਬੀਜਿ ਆਪੇ ਹੀ ਖਾਂਹਿ ॥ ਜਾ ਕੈ ਕੀਨ੍ਹ੍ਹੈ ਹੋਤ ਬਿਕਾਰ ॥ ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥ ਮਾਇਆ ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ ਨਹੀ ਠਾਉ ॥ ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥ ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ ॥ ਕਰਿ ਕਿਰਪਾ ਲੜਿ ਲੇਹੁ ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥

Leave a Reply

Powered By Indic IME