ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗਪਾਲ ॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥ ਸੰਡੈ ਮਰਕੈ ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥ ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥ ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥ ਓਇ ਪਰਮ ਪੁਰਖ ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥ ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥

Leave a Reply

Powered By Indic IME