ਇਸੁ ਤਨ ਮਨ ਮਧੇ ਮਦਨ ਚੋਰ ॥ ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥ ਮੈ ਅਨਾਥੁ ਪ੍ਰਭ ਕਹਉ ਕਾਹਿ ॥ ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥ ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥ ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥ ਸਨਕ ਸਨੰਦਨ ਸਿਵ ਸੁਕਾਦਿ ॥ ਨਾਭਿ ਕਮਲ ਜਾਨੇ ਬ੍ਰਹਮਾਦਿ ॥ ਕਬਿ ਜਨ ਜੋਗੀ ਜਟਾਧਾਰਿ ॥ ਸਭ ਆਪਨ ਅਉਸਰ ਚਲੇ ਸਾਰਿ ॥੨॥ ਤੂ ਅਥਾਹੁ ਮੋਹਿ ਥਾਹ ਨਾਹਿ ॥ ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥ ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥ ਸੁਖ ਸਾਗਰ ਗੁਨ ਰਉ ਕਬੀਰ ॥੩॥੫॥
Scroll