ਬਸੰਤੁ ਹਿੰਡੋਲੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥ ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
Scroll