ਰਾਮਾਨੰਦ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥ ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥ ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
Scroll