ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
Scroll