ਬਸੰਤੁ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖੇ ਊਭਿ ਜਾਹਿ ॥ ਗਰਬਵਤੀ ਕਾ ਨਾਹੀ ਠਾਉ ॥ ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥ ਤੂ ਕਾਂਇ ਗਰਬਹਿ ਬਾਵਲੀ ॥ ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥ ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂਢੈ ਪ੍ਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥ ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮਗਨਹਾਰੁ ॥ ਫੇੜੇ ਕਾ ਦੁਖੁ ਸਹੈ ਜੀਉ ॥ ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥ ਸਾਧੂ ਕੀ ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥ ਕਹਿ ਰਵਿਦਾਸ ਜ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
Scroll